ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਹੈ। ਇਹ ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਇਹਨਾਂ ਦੋਵਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਪਹਿਲੀ ਗੋਲੀ ਮਾਰੀ ਸੀ। ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ ਸਚਿਨ ਭਿਵਾਨੀ ਨੇ ਉਸ ਦੇ ਭੱਜਣ ਵਿਚ ਮਦਦ ਕੀਤੀ ਸੀ।
ਇਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ, ਪੰਜਾਬ ਪੁਲਿਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆ।