1984 ਦੇ ਸਿੱਖ ਦੰਗਿਆ ਦੇ ਦੋਸ਼ੀ ਸੱਜਣ ਕੁਮਾਰ ਦੀ ਸਜ਼ਾ ‘ਤੇ ਟਲਿਆ ਫ਼ੈਸਲਾ, ਹੁਣ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

0
328

ਨੈਸ਼ਨਲ ਡੈਕਸ,18 ਫਰਵਰੀ। 1ਨਵੰਬਰ 1984 ਦੇ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਦੀ ਸਜ਼ਾ, ਜਿਸਦਾ ਐਲਾਨ ਅੱਜ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਹੋਣਾ ਸੀ, ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮਾਮਲਾ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।ਬੁੱਧਵਾਰ ਨੂੰ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਨਿਰਭਯਾ ਕੇਸ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਮਾਮਲੇ ਵਿੱਚ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਵਕੀਲ ਨੇ ਆਪਣਾ ਹਲਫ਼ਨਾਮਾ ਲਿਖਤੀ ਰੂਪ ਵਿੱਚ ਅਦਾਲਤ ਵਿੱਚ ਜਮ੍ਹਾਂ ਕਰਵਾਇਆ।

ਇਹ 41 ਸਾਲ ਪਹਿਲਾਂ ਹੋਏ ਸਿੱਖ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ। 6 ਦਿਨ ਪਹਿਲਾਂ, 12 ਫਰਵਰੀ ਨੂੰ, ਅਦਾਲਤ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਕਿਹਾ ਸੀ ਕਿ ਸਜ਼ਾ ਦਾ ਐਲਾਨ 18 ਫਰਵਰੀ ਨੂੰ ਕੀਤਾ ਜਾਵੇਗਾ।31 ਜਨਵਰੀ, 2025 ਨੂੰ ਹੋਈ ਸੁਣਵਾਈ ਵਿੱਚ, ਰਾਊਸ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ‘ਤੇ ਫੈਸਲਾ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ, 8 ਜਨਵਰੀ ਅਤੇ 16 ਦਸੰਬਰ, 2024 ਨੂੰ ਵੀ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਸੀ। ਦੋਵੇਂ ਵਾਰ, ਤਿਹਾੜ ਜੇਲ੍ਹ ਵਿੱਚ ਬੰਦ ਸੱਜਣ ਕੁਮਾਰ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿੱਚ ਪੇਸ਼ ਹੋਇਆ।ਦੱਸ ਦੇਈਏ ਕਿ ਇਹ ਮਾਮਲਾ 1 ਨਵੰਬਰ 1984 ਦਾ ਹੈ।