ਬਠਿੰਡਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਸੰਚਾਲਕ ਸਮੇਤ 2 ਗ੍ਰਿਫਤਾਰ

0
1866

ਬਠਿੰਡਾ, 14 ਨਵੰਬਰ | ਬਠਿੰਡਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ‘ਚ ਡੇਰਾ ਸੰਚਾਲਕ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਭੜਕੇ ਲੋਕਾਂ ਨੇ ਮੁਲਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਆਰੋਪੀਆਂ ਨੂੰ ਲੋਕਾਂ ਤੋਂ ਛੁਡਵਾਇਆ। ਡੇਰੇ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ। ਟਰੰਕ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਰੱਖੇ ਸਨ।

ਦੱਸ ਦਈਏ ਕਿ ਦੀਵਾਲੀ ਵਾਲੇ ਦਿਨ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇਕ ਡੇਰੇ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਸੀ। ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿਚ ਭਾਈ ਬਖਤੌਰ ਦਾਸ ਦੇ ਡੇਰੇ ਵਿਚ, ਪਿੰਡ ਦੇ ਸੰਧੂ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਸਨ। ਮਹੰਤ ਬਖਤੌਰ ਦਾਸ ਵਲੋਂ ਡੇਰੇ ਵਿਚ ਪਾਠ ਮੌਕੇ ਦਾਰੂ ਪੀ ਕੇ ਬੈਠਣ ਦਾ ਮਾਮਲਾ ਸਾਹਮਣੇ ਆਉਣ ‘ਤੇ ਮਾਹੌਲ ਤਣਾਅਪੂਰਨ ਬਣ ਗਿਆ।

ਜਦੋਂ ਉਕਤ ਪਰਿਵਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿਚ ਪਏ ਇਕ ਟਰੰਕ ਵਿਚੋਂ ਫਟੇ ਹੋਏ ਗੁਟਕਾ ਸਾਹਿਬ ਬਰਾਮਦ ਕੀਤੇ, ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)