ਖਨੌਰੀ ਸਰਹੱਦ ‘ਤੇ ਜਾ ਰਹੀਆਂ ਕਿਸਾਨਾਂ ਦੀਆਂ 2 ਬੱਸਾਂ ਹੋਈਆਂ ਹਾਦਸੇ ਦਾ ਸ਼ਿਕਾਰ, ਔਰਤ ਸਣੇ 3 ਲੋਕਾਂ ਦੀ ਮੌਤ, ਕਈ ਜ਼ਖਮੀ

0
351

ਬਰਨਾਲਾ, 4 ਜਨਵਰੀ | ਖਨੌਰੀ ਸਰਹੱਦ ‘ਤੇ ਆਯੋਜਿਤ ਕਿਸਾਨ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੀਆਂ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਅੱਜ ਸਵੇਰੇ ਹਾਦਸਾਗ੍ਰਸਤ ਹੋ ਗਈਆਂ। ਹਾਦਸੇ ਵਿਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਿੱਥੇ ਪੰਜਾਬ ਵਿਚ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਬਰਨਾਲਾ ਵਿਚ ਇਸ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਖਨੌਰੀ ਸਰਹੱਦ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਕਿਸਾਨਾਂ ਨਾਲ ਭਰੀ ਬੱਸ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਖਨੌਰੀ ਸਰਹੱਦ ਨੂੰ ਜਾ ਰਹੀ ਸੀ। ਇਹ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ‘ਤੇ ਜੇਲ ਨੇੜੇ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿਚ ਸਵਾਰ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਦਾ ਸ਼ਿਕਾਰ ਹੋਈ ਪਹਿਲੀ ਬੱਸ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਤੋਂ ਖਨੌਰੀ ਸਰਹੱਦ ‘ਤੇ ਕਿਸਾਨ ਮਹਾਪੰਚਾਇਤ ‘ਚ ਸ਼ਾਮਲ ਹੋਣ ਲਈ ਜਾ ਰਹੀ ਸੀ। ਅਚਾਨਕ ਇਕ ਟਰੱਕ ਨੂੰ ਅੱਗ ਲੱਗ ਗਈ ਅਤੇ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਕਈ ਕਿਸਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)