ਜਲੰਧਰ-ਪਠਾਨਕੋਟ ਹਾਈਵੇਅ ‘ਤੇ 2 ਕਾਰਾਂ ਦੀ ਟੱਕਰ, ਲਪੇਟ ‘ਚ ਆਏ ਬਾਈਕ ਸਵਾਰ ‘ਆਪ’ ਆਗੂ ਦੀ ਮੌਤ

0
662

ਜਲੰਧਰ | ਪਠਾਨਕੋਟ ਹਾਈਵੇਅ ‘ਤੇ ਚੋਲਾਂਗ ਟੋਲ ਪਲਾਜ਼ਾ ਨੇੜੇ ਸੋਮਵਾਰ ਦੁਪਹਿਰ ਨੂੰ ਕਾਰ ਦੇ ਪਿੱਛੇ ਆ ਰਹੀ ਇਕ ਹੋਰ ਕਾਰ ਦੀ ਟੱਕਰ ਨਾਲ ਬਾਈਕ ਸਵਾਰ ‘ਆਪ’ ਆਗੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ‘ਚ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ।

ਮ੍ਰਿਤਕ ਦੀ ਪਛਾਣ ਜਗਮੋਹਨ ਸਿੰਘ (29) ਵਾਸੀ ਜਹੂਰਾ ਵਜੋਂ ਹੋਈ ਹੈ। ਟਾਂਡਾ ਪੁਲਿਸ ਨੇ ਮ੍ਰਿਤਕ ਦੇ ਚਾਚਾ ਕੁਲਦੀਪ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਕੁਲਦੀਪ ਸਿੰਘ ਵਾਸੀ ਜਹੂਰਾ ਨੇ ਦੱਸਿਆ ਕਿ ਸੋਮਵਾਰ ਰਾਤ 11:40 ਵਜੇ ਭਤੀਜਾ ਜਗਮੋਹਨ ਟਾਂਡਾ ਤੋਂ ਬਾਈਕ ’ਤੇ ਚੋਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਦੇ ਧਰਨੇ ਲਈ ਸਮਾਨ ਲੈ ਕੇ ਵਾਪਸ ਆ ਰਿਹਾ ਸੀ। ਉਹ ਬਾਈਕ ‘ਤੇ ਉਸ ਦੇ ਪਿੱਛੇ ਆ ਰਿਹਾ ਸੀ।

ਉਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਪਿੱਛੋਂ ਆ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਇਕ ਕਾਰ ਪਲਟ ਗਈ ਤੇ ਮੇਰੇ ਭਤੀਜੇ ਨੂੰ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕਾਰ ‘ਚ ਸਵਾਰ ਅਮਿਤ ਕੁਮਾਰ ਵਾਸੀ ਲੁਧਿਆਣਾ ਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਵੀ ਗੰਭੀਰ ਜ਼ਖਮੀ ਹੋ ਗਏ। ਦੂਜਾ ਕਾਰ ਚਾਲਕ ਕਾਰ ਸਮੇਤ ਫਰਾਰ ਹੋ ਗਿਆ।

ਰਾਹਗੀਰਾਂ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਥੋਂ ਰੈਫਰ ਕਰ ਦਿੱਤਾ ਗਿਆ।

ਚੋਲਾਂਗ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ