ਚੰਡੀਗੜ੍ਹ, 17 ਅਕਤੂਬਰ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਅਗਲੇ ਦਿਨ ਭਾਵ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ।
ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ੍ਰੀ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ।