ਜੰਮੂ-ਕਸ਼ਮੀਰ | ਰਾਜੌਰੀ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ IED ਧਮਾਕੇ ਵਿਚ ਲਗਭਗ 4 ਜਵਾਨ ਜ਼ਖਮੀ ਵੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਹੈ। ਇਲਾਕੇ ਵਿਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਸੀ।
ਸਵੇਰ ਤੋਂ ਜਾਰੀ ਇਹ ਮੁਕਾਬਲਾ ਰਾਜੌਰੀ ਜ਼ਿਲ੍ਹੇ ਦੇ ਬਨਿਆਰੀ ਪਹਾੜੀ ਖੇਤਰ ਦੇ ਡੋਕ ਇਲਾਕੇ ਵਿਚ ਹੋਇਆ ਦੱਸਿਆ ਜਾ ਰਿਹਾ ਹੈ, ਸੂਚਨਾ ‘ਤੇ ਫੌਜ ਤੇ ਜੰਮੂ-ਕਸ਼ਮੀਰ ਦੀ ਪੁਲਿਸ ਦੀ ਟੀਮ ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਕੀਤੀ, ਜਵਾਬ ਵਿਚ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਕੀਤੀ, ਜਿਸ ਵਿਚ 2 ਜਵਾਨ ਸ਼ਹੀਦ ਹੋ ਗਏ ਤੇ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ।