ਚੰਡੀਗੜ੍ਹ | ਸੂਬੇ ਵਿੱਚ ਸ਼ਨੀਵਾਰ ਅਤੇ ਐਤਵਾਰ ਦਾ ਲੌਕਡਾਊਨ ਲਗਾਉਣ ਦੀਆਂ ਚਰਚਾਵਾਂ ਵਿਚਾਲੇ ਸਰਕਾਰ ਨੇ ਇਹ ਸਾਫ ਕਰ ਦਿੱਤਾ ਹੈ ਕਿ ਫਿਲਹਾਲ ਅਜਿਹਾ ਕੋਈ ਲੌਕਡਾਊਨ ਨਹੀਂ ਲਗਾਇਆ ਜਾ ਰਿਹਾ।
ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਦੱਸਿਆ ਕਿ ਫਿਲਹਾਲ ਅਸੀਂ ਸੂਬੇ ਵਿੱਚ ਕੋਈ ਵੀਕਐਂਡ ਲੌਕਡਾਊਨ ਨਹੀਂ ਲਗਾਉਣ ਜਾ ਰਹੇ ਹਾਂ।
ਦੂਜੇ ਪਾਸੇ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ 5ਵੀਂ, 8ਵੀਂ, 10ਵੀਂ ਦੇ ਪੇਪਰ ਰੱਦ ਕਰ ਦਿੱਤੇ ਗਏ ਹਨ। 12ਵੀਂ ਦੇ ਪੇਪਰਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ 12ਵੀਂ ਦੇ ਪੇਪਰ ਕਦੋਂ ਹੋਣਗੇ ਇਸ ਬਾਰੇ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਬੀਤੇ ਕੱਲ ਹੀ ਸੀਬੀਐਸਈ ਨੇ ਵੀ 10ਵੀਂ ਦੀ ਪ੍ਰੀਖਿਆ ਰੱਦ ਕਰਕੇ 12ਵੀਂ ਦੀ ਮੁਲਤਵੀ ਕਰ ਦਿੱਤੀ ਸੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)