<p><strong>ਅੰਮ੍ਰਿਤਸਰ&comma; 30 ਨਵੰਬਰ &vert;<&sol;strong> ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਅੰਤਰਰਾਸ਼ਟਰੀ ਗਿਰੋਹ ਨਾਲ ਜੁੜੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਫੜ ਲਿਆ ਜਦੋਂ ਉਹ ਗਾਹਕ ਨੂੰ ਡਲਿਵਰੀ ਕਰਨ ਪਹੁੰਚੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ।<&sol;p>&NewLine;<p>ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿਚ ਕੀਤੀ ਹੈ। ਇੱਥੇ 2 ਮੁਲਜ਼ਮ ਡਲਿਵਰੀ ਦੇਣ ਲਈ ਗਾਹਕ ਦੀ ਉਡੀਕ ਕਰ ਰਹੇ ਸਨ ਪਰ ਕਾਊਂਟਰ ਇੰਟੈਲੀਜੈਂਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ&comma; ਜਿਸ ਤੋਂ ਬਾਅਦ ਵਿਉਂਤਬੰਦੀ ਕਰ ਕੇ ਜਾਲ ਤਿਆਰ ਕੀਤਾ ਗਿਆ।<&sol;p>&NewLine;<p>ਇਸ ਦੌਰਾਨ 8 ਆਧੁਨਿਕ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ&comma; ਜਿਨ੍ਹਾਂ &&num;8216&semi;ਚ 4 ਆਸਟ੍ਰੀਆ ਦੇ ਬਣੇ ਗਲੋਕ ਪਿਸਤੌਸ&comma; 2 ਤੁਰਕੀ ਦੇ ਬਣੇ 9mm ਪਿਸਟਲ&comma; 2 ਜਿਗਾਨਾ 30 ਬੋਰ ਪਿਸਤੌਲ ਤੇ 10 ਰਾਊਂਡ ਗੋਲੀਆਂ ਸ਼ਾਮਲ ਹਨ।<&sol;p>&NewLine;<p>ਪੁਲਿਸ ਨੇ ਇਨ੍ਹਾਂ ਵਿਅਕਤੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ &lpar;ਐਸ&period;ਐਸ&period;ਓ&period;ਸੀ&period;&rpar;&comma; ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ&comma; ਜਿਸ ਦੀ ਜਾਂਚ ਚੱਲ ਰਹੀ ਹੈ&comma; ਜਿਸ ਵਿਚ ਇਨ੍ਹਾਂ ਪਿੱਛੇ ਨੈੱਟਵਰਕਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> à¨œà¨¾à¨‚ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> à¨¨à¨¾à¨² ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;