ਜਲੰਧਰ ‘ਚ ਕੋਰੋਨਾ ਵਾਇਰਸ ਨਾਲ 2 ਹੋਰ ਮੌਤਾਂ, ਮਰਨ ਵਾਲਿਆਂ ਦੀ ਗਿਣਤੀ ਹੋਈ 25

0
651
Coronavirus economic impact concept image

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ 2 ਹੋਰ ਮੌਤਾਂ ਹੋ ਗਈਆਂ ਹਨ। ਮਰਨ ਵਾਲਿਆਂ ਵਿਚ ਸੰਜੇ ਗਾਂਧੀ ਨਗਰ ਗਲੀ ਨੰਬਰ 7 ਦਾ ਵਿਅਕਤੀ ਤੇ ਇਕ ਪਿੰਡ ਰਾਏਪੁਰ ਰਸੂਲਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 25 ਹੋ ਗਈ ਹੈ। ਇਸਦੇ ਨਾਲ ਹੀ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1107 ਹੋ ਗਈ ਹੈ। ਇਸਦੇ ਨਾਲ ਹੀ ਕੋਰੋਨਾ ਤੋਂ ਕਈ ਲੋਕ ਜੰਗ ਵੀ ਜਿੱਤ ਰਹੇ ਹਨ, ਕੱਲ੍ਹ ਸਿਵਲ ਹਸਪਤਾਲ ਤੋਂ 21 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ।