ਅੰਮ੍ਰਿਤਸਰ ‘ਚ ਕੋਰੋਨਾ ਨਾਲ 2 ਹੋਰ ਮੌਤਾਂ, ਦੋ ਮਰੀਜ਼ ਅਜੇ ਵੀ ਵੈਂਟੀਲੇਟਰ ‘ਤੇ

0
911

ਅੰਮ੍ਰਿਤਸਰ . ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਹੁਣ ਤੇਜੀ ਨਾਲ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿਚ ਵੀਰਵਾਰ ਨੂੰ ਕੋਰੋਨਾ ਦੇ ਕਾਰਨ 2 ਹੋਰ ਮੌਤਾਂ ਹੋ ਗਈਆਂ। ਜ਼ਿਲ੍ਹੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ 35 ਹੋ ਗਈ ਹੈ ਜਦਕਿ ਦੋ ਮਰੀਜ਼ ਅਜੇ ਵੈਂਟੀਲੇਟਰ ਤੇ ਹਨ।

ਦੱਸ ਦਈਏ ਕਿ ਬੁੱਧਵਾਰ ਨੂੰ ਵੀ ਗੁਰੂ ਨਾਨਕ ਦੇਵ ਹਸਪਤਾਲ ਵਿਚ 79 ਸਾਲਾਂ ਦੇ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ ਤੇ 13 ਨਵੇਂ ਮਾਮਲੇ ਸਾਹਮਣੇ ਆਏ ਸੀ। ਅੰਮ੍ਰਿਤਸਰ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ 844 ਹੋ ਗਈ ਹੈ।