SBE ਇਮੀਗ੍ਰੇਸ਼ਨ ‘ਤੇ 2 ਹੋਰ ਪਰਚੇ : ਵਿਦੇਸ਼ ਭੇਜਣ ਦੇ ਨਾਂ ‘ਤੇ ਫਰੀਦਕੋਟ ਦੇ ਪਤੀ-ਪਤਨੀ ਹੁਣ ਤੱਕ ਠੱਗ ਚੁੱਕੇ ਲੱਖਾਂ ਰੁਪਏ

0
734

ਫਰੀਦਕੋਟ| ਫਰੀਦਕੋਟ ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਐਸਬੀਈ ਵੀਜ਼ਾ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੀਪਕ ਸ਼ਰਮਾ ਅਤੇ ਉਸ ਦੀ ਪਤਨੀ ਸ਼ਿਖਾ ਸ਼ਰਮਾ ਖ਼ਿਲਾਫ਼ ਧੋਖਾਧੜੀ ਦੇ ਦੋ ਹੋਰ ਕੇਸ ਦਰਜ ਕੀਤੇ ਗਏ ਹਨ। ਦੋ ਮਾਮਲਿਆਂ ‘ਚ ਜ਼ਿਲ੍ਹਾ ਫਿਰੋਜ਼ਪੁਰ ਦੇ ਦੋ ਪੀੜਤਾਂ ਵੱਲੋਂ ਥਾਣਾ ਫਰੀਦਕੋਟ ਵਿਖੇ ਦਰਜ ਕਰਵਾਏ ਗਏ ਹਨ, ਜਿਸ ਵਿੱਚ ਦੋਵਾਂ ਪੀੜਤਾਂ ਵੱਲੋਂ 28 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਗਿਆ ਹੈ।

ਪਹਿਲੇ ਮਾਮਲੇ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਦੇ ਵਸਨੀਕ ਸ਼ਰਨਜੀਤ ਸਿੰਘ ਵੱਲੋਂ 18 ਅਪ੍ਰੈਲ 2023 ਨੂੰ ਫ਼ਰੀਦਕੋਟ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਮੁਲਜ਼ਮ ਦੀਪਕ ਸ਼ਰਮਾ, ਐਸ.ਬੀ.ਈ ਇਮੀਗ੍ਰੇਸ਼ਨ ਵੀਜ਼ਾ ਸੈਂਟਰ ਦੇ ਮਾਲਕ ਅਤੇ ਮੈਨੇਜਰ ਅਰਸ਼ਦੀਪ ਸਿੰਘ ਨੇ ਪੀੜਤ ਦੇ ਲੜਕੇ ਲਵਪ੍ਰੀਤ ਸਿੰਘ ਨੂੰ ਵਿਦੇਸ਼ ਸਟੱਡੀ ਲਈ ਭੇਜਣ ਲਈ ਵੀਜ਼ਾ ਮਿਲਣ ਬਹਾਨੇ ਉਸ ਤੋਂ 13 ਲੱਖ 80 ਹਜ਼ਾਰ 200 ਰੁਪਏ ਲੈ ਲਏ ਅਤੇ ਉਸ ਤੋਂ ਬਾਅਦ ਨਾ ਤਾਂ ਬੇਟੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਅਤੇ ਦਸਤਾਵੇਜ਼ ਵਾਪਸ ਕੀਤੇ।

ਦੂਸਰੀ ਸ਼ਿਕਾਇਤ 1 ਜੂਨ 2023 ਨੂੰ ਫ਼ਰੀਦਕੋਟ ਪੁਲਿਸ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਦਿੱਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਮੁਲਜ਼ਮ ਐਸ.ਬੀ.ਈ. ਇਮੀਗ੍ਰੇਸ਼ਨ ਵੀਜ਼ਾ ਸੈਂਟਰ ਦੇ ਮਾਲਕ ਦੀਪਕ ਸ਼ਰਮਾ ਨੇ ਉਸਦੀ ਲੜਕੀ ਗੁਰਸ਼ਰਨ ਸਿੱਧੂ ਨੂੰ ਸਟੱਡੀ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਵਿਦੇਸ਼ ਭੇਜਣ ਦੇ ਬਹਾਨੇ 15 ਲੱਖ ਰੁਪਏ ਲਏ। ਹੁਣ ਨਾ ਤਾਂ ਪੈਸੇ ਵਾਪਸ ਕੀਤੇ ਜਾ ਰਹੇ ਹਨ ਅਤੇ ਨਾ ਹੀ ਦਸਤਾਵੇਜ਼ ਵਾਪਸ ਕੀਤੇ ਜਾ ਰਹੇ ਹਨ।

ਦੋਵਾਂ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ 27 ਜੂਨ ਨੂੰ ਥਾਣਾ ਸਿਟੀ ਫਰੀਦਕੋਟ ਵਿਖੇ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਕਈ ਹੋਰ ਪੀੜਤਾਂ ਵੱਲੋਂ ਪੁਲੀਸ ਨੂੰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦੀਆਂ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਕੋਈ ਗ੍ਰਿਫ਼ਤਾਰੀ ਨਹੀਂ ਹੋਈ। 26 ਜੂਨ ਨੂੰ ਵੀ 10 ਲੱਖ ਦੀ ਠੱਗੀ ਦਾ ਮਾਮਲਾ ਦਰਜ ਹੋਇਆ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ