ਮੋਹਾਲੀ | ਜਾਅਲੀ ਕਰੰਸੀ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੋਹਾਲੀ ਵਿਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਬਾਜ਼ਾਰ ‘ਚ ਚਲਾਉਣ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਇੰਡਸਟਰੀਅਲ ਏਰੀਆ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਮੁਹਾਲੀ ਦੇ ਕੁਝ ਇਲਾਕਿਆਂ ਵਿਚ ਜਾਅਲੀ ਕਰੰਸੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।