<p><strong>ਲੁਧਿਆਣਾ&comma; 3 ਅਕਤੂਬਰ &vert;<&sol;strong> ਸਾਊਥ ਸਿਟੀ ਕੈਨਾਲ ਨੇੜੇ ਵੀਰਵਾਰ ਸਵੇਰੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਦਾ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੁਲਿਸ ਨੇ ਵੀ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ &&num;8216&semi;ਚ ਇਕ ਔਰਤ ਸਮੇਤ ਦੋ ਲੋਕ ਜ਼ਖਮੀ ਵੀ ਹੋਏ ਹਨ।<&sol;p>&NewLine;<p>ਘਟਨਾ ਵੀਰਵਾਰ ਸਵੇਰੇ ਵਾਪਰੀ ਦੱਸੀ ਜਾਂਦੀ ਹੈ&comma; ਜੋ ਕਿ ਸਾਊਥ ਸਿਟੀ ਕੈਨਾਲ ਦੇ ਕੋਲ ਹੈ। ਇਹ ਟੱਕਰ ਕਰੇਟਾ ਅਤੇ ਸਵਿਫਟ ਵਿਚਾਲੇ ਹੋਈ&comma; ਜਿਸ ਵਿਚ ਕਰੇਟਾ ਕਾਰ ਨੂੰ ਸਾਹਮਣੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।<&sol;p>&NewLine;<p>ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋਈ ਹੈ&comma; ਜਿਸ &&num;8216&semi;ਚ ਸ਼ਹਿਰ ਵੱਲੋਂ ਆ ਰਹੀ ਸਵਿਫਟ ਕਾਰ ਨੇ ਕਰੇਟਾ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਰੇਟਾ ਕਾਰ ਚਾਲਕ ਕਾਰ ਨੂੰ ਇਕ ਹੋਟਲ ਤੋਂ ਸਾਊਥ ਸਿਟੀ ਰੋਡ ਵੱਲ ਲਿਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਨੇ ਉਸ ਨੂੰ ਟੱਕਰ ਮਾਰ ਦਿੱਤੀ।<&sol;p>&NewLine;<p>ਟੱਕਰ ਤੋਂ ਬਾਅਦ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਦਸੇ ਵਿਚ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ &&num;8216&semi;ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;