ਖਰੜ ‘ਚ ਨਾਬਾਲਿਗ ‘ਤੇ ਤਸ਼ੱਦਦ ਦੇ ਮਾਮਲੇ ‘ਚ 2 ਪੁਲਿਸ ਵਾਲੇ ਸਸਪੈਂਡ, ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਦਿੱਤੀ ਸੀ ਜਾਨ

0
562

ਮੁਹਾਲੀ, 30 ਸਤੰਬਰ | ਖਰੜ ‘ਚ ਨਾਬਾਲਿਗ ‘ਤੇ ਤਸ਼ੱਦਦ ਦੇ ਮਾਮਲੇ ‘ਚ 2 ਪੁਲਿਸ ਵਾਲੇ ਸਸਪੈਂਡ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਨੌਜਵਾਨ ਨੇ ਜਾਨ ਦੇ ਦਿੱਤੀ ਸੀ ਤੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਲਈ ਸੀ, ਜਿਸ ਵਿਚ ਉਸਨੇ ਪੁਲਿਸ ਮੁਲਜ਼ਾਮਾਂ ਉਤੇ ਤਸ਼ੱਦਦ ਢਾਹੁਣ ਦਾ ਦੋਸ਼ ਲਗਾਇਆ, ਜਿਸ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ।

2 ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਵੀ ਦਿੱਤੀ। ਪੀੜਤ ਨੇ ਮਰਨ ਤੋਂ ਪਹਿਲਾਂ ਚਿੱਠੀ ਪੱਤਰ ‘ਚ ਦੋਵਾਂ ਪੁਲਿਸ ਮੁਲਾਜ਼ਮਾਂ ਦੇ ਨਾਂ ਵੀ ਲਿਖੇ ਹਨ। ਮ੍ਰਿਤਕ ਦੀ ਪਛਾਣ ਤੇਗ ਬਹਾਦਰ ਵਜੋਂ ਹੋਈ ਹੈ। ਉਸ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਅਤੇ ਕਾਂਸਟੇਬਲ ਹੁਸਨਪ੍ਰੀਤ ਸਿੰਘ ’ਤੇ ਦੋਸ਼ ਲਗਾਏ ਹਨ। ਪੀੜਤ ਨੌਜਵਾਨ ਆਪਣੇ ਦੋਸਤ ਦੇ ਮੋਟਰਸਾਈਕਲ ‘ਤੇ ਬਾਜ਼ਾਰ ਗਿਆ ਸੀ।

ਪੁਲਿਸ ਨੇ ਜਾਂਚ ਲਈ ਉਸ ਦਾ ਮੋਟਰਸਾਈਕਲ ਰੋਕ ਕੇ ਕਾਗਜ਼ਾਤ ਚੈੱਕ ਕੀਤੇ ਪਰ ਦੋਸਤ ਦੇ ਮੋਟਰਸਾਈਕਲ ਵਿਚ ਵੱਖਰੇ ਨੰਬਰ ਦੀ ਆਰਸੀ ਰੱਖੀ ਹੋਈ ਸੀ। ਬਾਅਦ ‘ਚ ਪੀੜਤ ਨੇ ਥਾਣੇ ਜਾ ਕੇ ਦੋਸ਼ੀ ਪੁਲਿਸ ਵਾਲਿਆਂ ਨੂੰ ਮੋਟਰਸਾਈਕਲ ਦੀ ਅਸਲੀ ਆਰਸੀ ਦਿਖਾਈ। ਮ੍ਰਿਤਕ ਦੇ ਫੋਨ ਤੋਂ ਵੀਡੀਓ ਮਿਲੀ ਹੈ, ਜਿਸ ‘ਚ ਉਹ ਸਪੱਸ਼ਟ ਤੌਰ ‘ਤੇ ਦੋਵਾਂ ਪੁਲਿਸ ਵਾਲਿਆਂ ‘ਤੇ ਦੋਸ਼ ਲਗਾ ਰਿਹਾ ਹੈ।