ਫਰੀਦਕੋਟ, 17 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਜੈਤੋ ਸਬ-ਡਵੀਜ਼ਨ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੈਤੋ ਦੇ 2 ਪ੍ਰਾਈਵੇਟ ਸਕੂਲਾਂ ਵਿਚ ਚਿਕਨ ਪੌਕਸ ਦੇ ਮਾਮਲੇ ਵੱਧ ਰਹੇ ਹਨ, ਜਿਸ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਵਾਂ ਸਕੂਲਾਂ ਨੂੰ 7 ਦਿਨਾਂ ਲਈ ਬੰਦ ਕਰਕੇ ਛੁੱਟੀ ਦਾ ਐਲਾਨ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬੀਮਾਰੀ ਤੋਂ ਪ੍ਰਭਾਵਿਤ ਬੱਚਿਆਂ ਨੂੰ ਆਈਸੋਲੇਟ ਕਰਨ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਤੋਂ ਹੀ ਸਿਹਤ ਵਿਭਾਗ ਦੀਆਂ ਟੀਮਾਂ ਇਲਾਕੇ ਵਿਚ ਮੌਜੂਦ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਸਕੂਲਾਂ ਸਮੇਤ ਜੈਤੋ ਸ਼ਹਿਰ ਦੇ ਕੁਲ 17 ਸਕੂਲ ਹਨ ਅਤੇ ਬਾਕੀ ਰਹਿੰਦੇ 15 ਸਕੂਲਾਂ ‘ਚ ਵੀ ਇਸ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਚੁੱਕੀ ਹੈ।