ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ | ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿਚ 2 ਸਕੀਆਂ ਭੈਣਾਂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਆਈ ਹੈ। ਮ੍ਰਿਤਕਾਂ ਦੀ ਪਛਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਕਤਲ ਦਾ ਦੋਸ਼, ਸੰਦੀਪ ਕੌਰ ਦੇ ਪਤੀ ਬਲਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ‘ਤੇ ਲੱਗੇ ਹਨ।
ਜਾਣਕਾਰੀ ਅਨੁਸਾਰ, ਉਕਤ ਵਿਅਕਤੀ ਆਪਣੀ ਪਤਨੀ ਤੇ ਸਾਲੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਉਕਤ ਵਿਅਕਤੀ ਨੇ ਡੰਡਿਆਂ ਨਾਲ ਹਮਲਾ ਕਰਕੇ ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰ ਦਿੱਤਾ। ਦੂਜੇ ਪਾਸੇ, ਪੁਲਿਸ ਵਲੋਂ ਉਕਤ ਮਾਮਲੇ ਦੇ ਸਬੰਧ ਵਿਚ ਲਾਸ਼ਾਂ ਨੂੰ ਕਬ਼ਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕਰਦਿਆਂ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।