ਬੱਸ ਦੀ ਉਡੀਕ ਕਰ ਰਹੀਆਂ 2 ਔਰਤਾਂ ਨੂੰ ਤੇਜ਼ ਰਫਤਾਰ ਸਕਾਰਪੀਓ ਨੇ ਮਾਰੀ ਟੱਕਰ, ਮੌਤ

0
805

ਮੋਗਾ | ਮੋਗਾ-ਬਰਨਾਲਾ ਹਾਈਵੇਅ ‘ਤੇ ਪੈਂਦੇ ਪਿੰਡ ਮਾਛੀਕੇ ਦੇ ਬੱਸ ਸਟੈਂਡ ‘ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।