ਲੁਧਿਆਣਾ ਦੇ 2 ਸਰਕਾਰੀ ਸਕੂਲਾਂ ‘ਚ 20 ਬੱਚੇ ਕੋਰੋਨਾ ਪਾਜ਼ੇਟਿਵ, 14 ਦਿਨਾਂ ਲਈ ਦੋਵੇਂ ਸਕੂਲ ਕੀਤੇ ਬੰਦ

0
1396

ਲੁਧਿਆਣਾ | ਸੂਬੇ ‘ਚ ਸਕੂਲ ਖੁੱਲ੍ਹਣ ਤੋਂ ਬਾਅਦ ਕੋਰੋਨਾ ਦੇ ਮਾਮਲੇ ਫਿਰ ਵਧਣ ਲੱਗੇ ਹਨ। ਮੰਗਲਵਾਰ ਨੂੰ ਲੁਧਿਆਣਾ ਦੀ ਬਸਤੀ ਜੋਧੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਬੱਚੇ ਕੋਰੋਨਾ ਅਤੇ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਈਮਰੀ ਸਕੂਲ ਦੇ 12 ਬੱਚੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ।

ਪਾਜ਼ੇਟਿਵ ਪਾਏ ਵਿਦਿਆਰਥੀ 11ਵੀਂ ਤੇ 12ਵੀਂ ਕਲਾਸ ਦੇ ਦੱਸੇ ਜਾ ਰਹੇ ਹਨ। ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ 11ਵੀਂ ਤੇ 12ਵੀਂ ਕਲਾਸ ਦੇ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿਨ੍ਹਾਂ ‘ਚੋਂ 29 ਵਿਦਿਆਰਥੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ, ਜਦਕਿ 8 ਦੀ ਰਿਪੋਰਟ ਸ਼ੱਕੀ ਪਾਈ ਗਈ। ਵਿਭਾਗ ਨੇ ਚੌਕਸੀ ਵਰਤਦਿਆਂ ਬਾਕੀ ਬੱਚਿਆਂ ਨੂੰ ਕੁਆਰੰਟਾਈਨ ਕਰ ਦਿੱਤਾ ਹੈ।

ਪ੍ਰਸ਼ਾਸਨ ਨੇ 24 ਅਗਸਤ ਤੱਕ ਦੋਵੇਂ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)