ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਲੱਗਣਗੇ 20 ਹਜ਼ਾਰ CCTV ਕੈਮਰੇ, ਸ਼ਰਾਰਤੀ ਅਨਸਰਾਂ ਤੇ ਸਟਾਫ ਦੀ ਹਾਜ਼ਰੀ ‘ਤੇ ਰੱਖੀ ਜਾਵੇਗੀ ਨਜ਼ਰ

0
890

ਚੰਡੀਗੜ੍ਹ, 6 ਜਨਵਰੀ | ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਲੈਸ ਹੋਵੇਗੀ। ਇਸ ਲਈ 29 ਫਰਵਰੀ ਤਕ ਸੂਬੇ ਦੇ 18 ਹਜ਼ਾਰ 897 ਸਰਕਾਰੀ ਸਕੂਲਾਂ ਵਿਚ 20 ਹਜ਼ਾਰ ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। ਕੈਮਰੇ ਲਗਾਉਣ ਨਾਲ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰਹੇਗੀ। ਇਸ ਤੋਂ ਇਲਾਵਾ ਸਟਾਫ਼ ਦੀ ਹਾਜ਼ਰੀ ‘ਤੇ ਵੀ ਨਜ਼ਰ ਰੱਖੀ ਜਾਵੇਗੀ।

ਕੇਂਦਰ ਸਰਕਾਰ ਨੇ 2023-24 ਲਈ ਸੁਰੱਖਿਆ ਸੁਰੱਖਿਆ ਕੰਪੋਨੈਂਟ ਤਹਿਤ 15 ਹਜ਼ਾਰ 327 ਐਲੀਮੈਂਟਰੀ ਅਤੇ 3570 ਸੈਕੰਡਰੀ ਸਕੂਲਾਂ ਨੂੰ 377.94 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। 4 ਮਹੀਨਿਆਂ ਦੇ ਸਰਵੇ ਤੋਂ ਬਾਅਦ ਜਗ੍ਹਾ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਿਆਂ ਦੇ ਬਹੁਤੇ ਸਕੂਲਾਂ ਵਿਚ ਕੈਮਰੇ ਲਾਏ ਜਾ ਚੁੱਕੇ ਹਨ ਪਰ ਇਹ ਕੈਮਰੇ ਹਾਈਟੈੱਕ ਹਨ। ਇਸ ਦੌਰਾਨ ਡੀਜੀਐਸਈ-ਕਮ-ਐਸਪੀਡੀ ਪੰਜਾਬ ਵਿਨੈ ਬੁਬਲਾਨੀ ਦਾ ਕਹਿਣਾ ਹੈ ਕਿ ਇਨ੍ਹਾਂ ਵਿਚ ਐਲੀਮੈਂਟਰੀ ਅਤੇ ਸੈਕੰਡਰੀ ਸਕੂਲ ਸ਼ਾਮਲ ਹਨ।