Death In USA: ਅਮਰੀਕਾ ਦੇ ਮਿਸਵਾਕ ਇਲਾਕੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਜੋ ਕਰੀਬ 11 ਮਹੀਨੇ ਸੁਨਹਿਰੇ ਸੁਪਨੇ ਲੈਕੇ ਪਹਿਲਾਂ ਪੰਜਾਬ ਤੋਂ ਅਮਰੀਕਾ ਗਿਆ ਸੀ। ਕੰਮ ਤੋਂ ਪਰਤਦੇ ਸਮੇਂ ਵਰਿੰਦਰ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰ ਉਸਦੀ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕਰ ਰਹੇ ਹਨ।
ਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ ਦੇ ਇੰਡੀਆਨਾ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਜਹੂਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਕਰੀਬ 11 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅਤੇ ਇਸ ਵੇਲੇ ਉਹ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ।
ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ ‘ਤੇ ਵਾਪਸ ਆਪਣੇ ਘਰ ਲਈ ਨਿਕਲਿਆ ਤੇ ਮਿਸਵਾਕ ਵਿਖੇ ਹਾਈਵੇ ‘ਤੇ ਪਿਛੋਂ ਆਈ ਤੇਜ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਕਰੀਬ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਤੇ ਪਿੰਡ ਜਹੂਰਾ ‘ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਬਰਾਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਭਾਰਤ ਮੰਗਵਾਈ ਜਾਵੇ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।