ਜਲੰਧਰ ਦੇ ਮੈਰੀਟੋਰੀਅਸ ਸਕੂਲ ਤੋਂ ਕੋਰੋਨਾ ਦੇ 21 ਹੋਰ ਮਰੀਜ਼ਾਂ ਨੂੰ ਮਿਲੀ ਛੁੱਟੀ

0
437

ਜਲੰਧਰ . ਜ਼ਿਲ੍ਹੇ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਖੇ ਅੱਜ 21 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਨ੍ਹਾਂ ਮਰੀਜ਼ਾਂ ਨੰ ਕੋਰੋਨਾ ਪਾਜੀਟਿਵ ਪਾਏ ਜਾਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਸਮਰਪਿਤ ਟੀਮ ਵਲੋਂ ਇਨਾਂ ਦਾ ਇਲਾਜ ਕੀਤਾ ਗਿਆ।   

ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਜੰਗ ਦੌਰਾਨ ਇਹ ਇਕ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।

ਡਾ. ਚਾਵਲਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਪਾਬੰਦ ਹੈ।

(Sponsored) : ਹਰ ਤਰ੍ਹਾਂ ਦੇ ਬੈਗ ਬਣਵਾਓ ਸਭ ਤੋਂ ਸਸਤੇ ਰੇਟ ‘ਚ। 99657-80001, Address : 28, Vivek Nagar, Guru Gobind Singh Avenue Road, Jalandhar)