ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਹਲਕਾਂ ਲੰਬੀ ਦੇ ਪਿੰਡ ਤਪਾ ਖੇੜਾ ਵਿੱਚ ਨਸ਼ੇ ਕਾਰਨ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਵਿਜੇ ਕੁਮਾਰ ਉਰਫ਼ ਗਗਨ ਦੀ ਤਬੀਅਤ ਖ਼ਰਾਬ ਹੋਣ ਮਗਰੋਂ ਉਸ ਨੂੰ ਸਰਕਾਰੀ ਹਸਪਤਾਲ ਮਲੋਟ ਲਿਆਂਦਾ ਗਿਆ ਸੀ।
ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ। ਉਸ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਵਿਜੇ ਕੁਮਾਰ ਨਸ਼ਾ ਕਰਨ ਲੱਗ ਪਿਆ ਸੀ ਅਤੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਰੱਖਿਆ ਗਿਆ ਸੀ। ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਫਿਰ ਇੱਥੇ ਆ ਕੇ ਨਸ਼ਾ ਕਰਨ ਲੱਗ ਪਿਆ।
ਮ੍ਰਿਤਕ ਪਿਤਾ ਨੇ ਦੋਸ਼ ਲਾਇਆ ਹੈ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਕੁਝ ਸਿਆਸੀ ਆਗੂਆਂ ਦੀ ਸ਼ਹਿ ’ਤੇ ਉਨਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਪੁਲਿਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।