ਚੰਡੀਗੜ੍ਹ . ਚੰਡੀਗੜ੍ਹ ਵਿਚ ਕੋਰੋਨਾ ਦੀ ਦਹਿਸ਼ਤ ਹੈ। ਹੁਣ 21 ਸਾਲਾ ਨੌਜਵਾਨ ਦੀ ਰਿਪੋਰਟ ਸਕਾਰਾਤਮਕ ਆਈ ਹੈ। ਇਸ ਨਾਲ ਮਰੀਜ਼ਾਂ ਦੀ ਗਿਣਤੀ 7 ਹੋ ਗਈ। ਚੰਡੀਗੜ੍ਹ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜੀਟਿਟ ਆਈ ਹੈ। ਇਸ ਤੋਂ ਇਲਾਵਾ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਕਈ ਸੈਕਟਰਾਂ ਨੂੰ ਸੈਨੀਟਾਈਜ਼ਰ ਕੀਤਾ ਗਿਆ ਹੈ।
ਪ੍ਰਸ਼ਾਸਨ ਨੇ ਕੱਲ ਚੰਡੀਗੜ੍ਹ ਨੂੰ ਲੌਕਡਾਊਨ ਕਰ ਦਿੱਤਾ ਹੈ। ਇਸ ਲੌਕਡਾਉਨ ਵਿਚ ਰਾਸ਼ਨ ਦੀਆ ਦੁਕਾਨਾਂ, ਸਬਜੀਆਂ, ਦੁੱਧ ਅਤੇ ਦਵਾਈਆਂ ਦੀਆ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਬਾਕੀ ਸਭ ਕੁੱਝ ਬੰਦ ਕਰ ਦਿੱਤਾ ਹੈ। ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਘਰ ਤੋਂ ਬਹਾਰ ਨਾ ਨਿਕਲਣ ਦੀ ਹਦਾਇਤ ਜਾਰੀ ਕੀਤੀ ਹੈ।
ਜ਼ਿਕਰਯੋਗ ਹੈ ਕਿ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਇਹਨਾਂ ਦੇ ਘਰਾਂ ਦੇ ਪੋਸਟਰ ਲੱਗਾ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖ਼ਾਰ ਅਤੇ ਜ਼ੁਕਾਮ ਹੁੰਦਾ ਹੈ ਤਾਂ ਉਸ ਵਿਅਕਤੀ ਨੂੰ ਜਲਦੀ ਹੀ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਚੈੱਕ ਕਰਵਾਉਣਾ ਚਾਹੀਦਾ ਹੈ ।
ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਤੋਂ ਇਲਾਵਾ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਕਈ ਸੈਕਟਰਾਂ ਨੂੰ ਸੈਨੀਟਾਈਜ਼ਰ ਕੀਤਾ ਗਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।