ਟਰਾਂਸਪੋਰਟ ਵਿਭਾਗ ਨੇ ਗਿੱਦੜਬਾਹਾ ਹਲਕੇ ਦੇ ਅਕਾਲੀ ਲੀਡਰ ਦੀਆਂ 22 ਬੱਸਾਂ ਕੀਤੀਆਂ ਬੰਦ, ਪੜ੍ਹੋ ਅਕਾਲੀ ਆਗੂ ਨੇ ਇਸ ਬਾਰੇ ਕੀ ਕਿਹਾ

0
832

ਸ੍ਰੀ ਮੁਕਤਸਰ ਸਾਹਿਬ | ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ‘ਤੇ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਉਰਫ ਡਿੰਪੀ ਢਿੱਲੋਂ ਦੀ ਮਾਲਕੀ ਵਾਲੀਆਂ ਨਿਊ ਦੀਪ ਕੰਪਨੀ ਦੇ ਨਾਂ ਦੀਆਂ 22 ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਜਿਨ੍ਹਾਂ ਰੂਟਾਂ ‘ਤੇ ਇਹ ਬੱਸਾਂ ਚੱਲਦੀਆਂ ਸਨ, ਉਨ੍ਹਾਂ ‘ਤੇ ਹੁਣ ਪੀਆਰਟੀਸੀ ਜਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਈਆਂ ਜਾਣਗੀਆਂ। ਬੰਦ ਕੀਤੀਆਂ ਬੱਸਾਂ ‘ਚੋਂ ਜ਼ਿਆਦਾਤਰ ਗਿੱਦੜਬਾਹਾ-ਮੁਕਤਸਰ ਰੂਟ ‘ਤੇ ਚੱਲਦੀਆਂ ਸਨ, ਜਿਨ੍ਹਾਂ ਨੂੰ ਹੁਣ ਰੋਕ ਦਿੱਤਾ ਗਿਆ ਹੈ।

ਟਰਾਂਸਪੋਰਟ ਵਿਭਾਗ ਵੱਲੋਂ ਅੱਜ ਸਰਕਾਰੀ ਬੱਸਾਂ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ। ਢਿੱਲੋਂ ਪਰਿਵਾਰ ਇਸ ਨੂੰ ਸਿਆਸੀ ਬਦਲਾਖੋਰੀ ਨਾਲ ਕੀਤੀ ਕਾਰਵਾਈ ਦੱਸ ਰਿਹਾ ਹੈ, ਜਦੋਂਕਿ ਸੂਤਰ ਅਕਾਲੀ-ਭਾਜਪਾ ਗੱਠਜੋੜ ਦੇ ਰਾਜ ’ਚ ਰਾਜਨੀਤਕ ਤੌਰ ‘ਤੇ ਹਾਸਲ ਕੀਤੀ ਪ੍ਰਵਾਨਗੀ ਨਾਲ ਜੋੜ ਕੇ ਦੇਖ ਰਹੇ ਹਨ।

ਡਿੰਪੀ ਢਿੱਲੋਂ ਦੇ ਭਰਾ ਸਨੀ ਢਿੱਲੋਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਦੇ ਇਸ਼ਾਰੇ ‘ਤੇ ਕੀਤੀ ਗਈ ਇਹ ਕਾਰਵਾਈ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ, ਜਿਸ ਕਰਕੇ ਉਨ੍ਹਾਂ ਦੀਆਂ 22 ਬੱਸਾਂ ਬੰਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੱਸਾਂ ਨੂੰ ਪੁਲਿਸ ਦੀ ਸਹਾਇਤਾ ਨਾਲ ਬੰਦ ਕੀਤਾ ਗਿਆ ਹੈ। ਉਨ੍ਹਾਂ ਨੇ ਹਾਈਕੋਰਟ ’ਚ ਅਪੀਲ ਪਾਈ ਸੀ, ਜੋ ਕਿ ਅਜੇ ਪੈਂਡਿੰਗ ਹੈ ਪਰ ਅਦਾਲਤ ਨੇ ਉਨ੍ਹਾਂ ਨੂੰ ਟੈਕਸ ਭਰਨ ਵਾਸਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਤੱਕ ਪਹੁੰਚ ਕਰਨ ਲਈ ਆਖਿਆ ਸੀ।

ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀਆਂ ਵੱਡੀ ਗਿਣਤੀ ਬੱਸਾਂ ਨੂੰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਕਾਰਨ ਹੁਣ ਤੱਕ ਉਨ੍ਹਾਂ ਦੇ 80 ਪਰਮਿਟ ਰੱਦ ਕੀਤੇ ਜਾ ਚੁੱਕੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ