ਹਰਿਆਣਾ : 22 FIR, 15 ਗ੍ਰਿਫਤਾਰ, ਹਿੰਸਾ ਤੋਂ ਬਾਅਦ ਨੂਹ ਪੁਲਿਸ ਦੀ ਕਾਰਵਾਈ ਜਾਰੀ – ਹੁਣ ਤੱਕ 150 ਲੋਕਾਂ ਤੋਂ ਪੁੱਛਗਿੱਛ

0
542

ਹਰਿਆਣਾ| ਹਰਿਆਣਾ ਦੇ ਨੂਹ ਅਤੇ ਗੁਰੂਗ੍ਰਾਮ ਜ਼ਿਲ੍ਹਿਆਂ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਿਸ ਬਲ ਅਤੇ ਕੇਂਦਰੀ ਬਲਾਂ ਨੂੰ ਵੱਡੀ ਗਿਣਤੀ ‘ਚ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਕਿਹਾ ਹੈ ਕਿ ਨੂਹ ਵਿੱਚ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 22 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਹਿੰਸਾ ਦੇ ਸਬੰਧ ਵਿਚ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨੂਹ ਦੇ ਪੁਲਿਸ ਸੁਪਰਡੈਂਟ (ਐਸਪੀ) ਨੇ ਕਿਹਾ ਕਿ ਹੁਣ ਤੱਕ 22 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਰੀਬ 150 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। 31 ਜੁਲਾਈ ਨੂੰ ਨੂਹ ‘ਚ ਇਕ ਧਾਰਮਿਕ ਯਾਤਰਾ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ਤੋਂ ਬਾਅਦ ਇਲਾਕੇ ‘ਚ ਕਰਫਿਊ ਲਗਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇੰਟਰਨੈੱਟ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਨੂਹ ‘ਚ ਹਿੰਸਾ ‘ਚ 5 ਦੀ ਮੌਤ

ਨੂਹ ਵਿੱਚ ਹੋਈ ਹਿੰਸਾ ਵਿੱਚ ਦੋ ਹੋਮਗਾਰਡਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। 50 ਤੋਂ ਵੱਧ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਹੋਰ ਲੋਕ ਜ਼ਖਮੀ ਹੋਏ ਹਨ। ਨੂਹ ਜ਼ਿਲ੍ਹੇ ਵਿੱਚ 2 ਅਗਸਤ ਤੱਕ ਕਰਫਿਊ ਹੈ।

ਹਿੰਸਾ ਦੀ ਅੱਗ ਗੁਆਂਢੀ ਜ਼ਿਲ੍ਹਿਆਂ ਤੱਕ ਪਹੁੰਚਣ ਲੱਗੀ ਹੈ। ਗੁਰੂਗ੍ਰਾਮ ਵਿਚ ਹਿੰਸਕ ਭੀੜ ਨੇ ਇਕ ਮਸਜਿਦ ਨੂੰ ਅੱਗ ਲਗਾ ਦਿੱਤੀ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਤਣਾਅ ਕਾਰਨ ਰੇਵਾੜੀ, ਗੁਰੂਗ੍ਰਾਮ ਅਤੇ ਸੋਨੀਪਤ ਸਮੇਤ 6 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਨੂਹ ‘ਚ 2 ਅਗਸਤ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ