ਲੁਧਿਆਣਾ ‘ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ 7 ਮੌਤਾਂ ਤੇ ਪਾਜ਼ੀਟਿਵ ਮਰੀਜ਼ 173

0
2193

ਲੁਧਿਆਣਾ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਇੱਕਠੇ ਹੀ 23 ਨਵੇਂ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 173 ਹੋ ਗਈ ਹੈ। ਇਨ੍ਹਾਂ ਵਿੱਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 29 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।

ਇਸ ਤੋਂ ਇਲਾਵਾ 114 ਮਰੀਜ਼ ਅਜੇ ਵੀ ਹਸਪਤਾਲਾਂ ਵਿੱਚ ਦਾਖਲ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਿਆਂ ਨੂੰ ਢਿੱਲ ਦੇ ਕੇ ਲਗਭਗ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਅੱਜ ਲੁਧਿਆਣਾ ਵਿੱਚ ਕੇਸ ਹੋਣ ਤੋਂ ਬਾਅਦ ਪ੍ਰਸ਼ਾਸਨ ਫਿਰ ਤੋਂ ਸਖਤੀ ਕਰ ਸਕਦਾ ਹੈ।