ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, 1 ਦਿਨ ‘ਚ ਹੋਈਆਂ 76 ਮੌਤਾਂ ਸਮੇਤ 2441 ਨਵੇਂ ਕੇਸ ਮਿਲੇ

0
896

ਚੰਡੀਗੜ੍ਹ . ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਤ ਦਿਨੋਂ ਦਿਨ ਵਿਗੜ ਦੇ ਜਾ ਰਹੇ ਹਨ।ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ।ਪੰਜਾਬ ‘ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਹੈ।ਸ਼ਨੀਵਾਰ ਨੂੰ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 77057 ਹੋ ਗਈ ਹੈ।ਅੱਜ ਸਭ ਤੋਂ ਵੱਧ 331 ਕੇਸ ਮੁਹਾਲੀ ਅਤੇ 313 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 257, ਬਠਿੰਡਾ 137, ਲੁਧਿਆਣਾ 267, ਪਟਿਆਲਾ 268, ਹੁਸ਼ਿਆਰਪੁਰ 110 ਅਤੇ ਗੁਰਦਾਸਪੁਰ 118 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 14 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -11, ਬਰਨਾਲਾ -4, ਬਠਿੰਡਾ -2, ਫਤਿਹਗੜ੍ਹ ਸਾਹਿਬ -3, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -10, ਕਪੂਰਥਲਾ -4, ਮੁਹਾਲੀ -1, ਮੁਕਤਸਰ -1, ਮੋਗਾ -1,ਪਠਾਨਕੋਟ -1, ਪਟਿਆਲਾ -4, ਰੋਪੜ -5, ਸੰਗਰੂਰ 2 ਅਤੇ ਤਰਨਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2077 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 1364940 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 77057 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 55385 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 19384 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 521 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 82 ਮਰੀਜ਼ ਗੰਭੀਰ ਹਾਲਾਤ ‘ਚ ਵੈਂਟੀਲੇਟਰ ਤੇ ਹਨ।