ਰਿਸ਼ਤੇਦਾਰ ਦੇ ਘਰ ਗਈ 25 ਸਾਲਾਂ ਕੁੜੀ ਦਾ ਕਤਲ, ਨੌਕਰੀ ਕਰ ਕੇ ਚਲਾਉਂਦੀ ਸੀ ਘਰ

0
437

ਪਟਿਆਲਾ, 5 ਦਸੰਬਰ | ਨਾਭਾ ਇਲਾਕੇ ‘ਚ ਅਣਪਛਾਤੇ ਵਿਅਕਤੀਆਂ ਵੱਲੋਂ 25 ਸਾਲਾਂ ਲੜਕੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਦੇਰ ਰਾਤ ਨੂੰ ਹੋਈ, ਜਿਸ ਤੋਂ ਬਾਅਦ ਸਵੇਰੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਹੋਈ ਔਰਤ ਦਾ ਨਾਂ ਅਨੂ ਹੈ, ਜਿਸ ਦੀ ਉਮਰ 25 ਸਾਲ ਹੈ ਅਤੇ ਉਹ ਪ੍ਰਾਈਵੇਟ ਨੌਕਰੀ ਕਰਦੀ ਸੀ।

ਜਾਣਕਾਰੀ ਮੁਤਾਬਕ ਲੜਕੀ ਆਪਣੀ ਮਾਂ ਨਾਲ ਰਹਿੰਦੀ ਸੀ। ਉਹ ਬੁੱਧਵਾਰ ਰਾਤ ਕਿਸੇ ਰਿਸ਼ਤੇਦਾਰ ਦੇ ਘਰ ਗਈ ਹੋਈ ਸੀ। ਇਸੇ ਦੌਰਾਨ ਇਹ ਕਤਲ ਹੋਇਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)