ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨਾਲ 25 ਸਾਲ ਦੇ ਨੌਜਵਾਨ ਦੀ ਮੌਤ, ਪਤਨੀ ਮਜ਼ਦੂਰੀ ਕਰਕੇ ਚਲਾਉਂਦੀ ਸੀ ਘਰ

0
2219

ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ਦੀ ਬਾਗ਼ ਵਾਲੀ ਬਸਤੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ 25 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ।

Chatting with hubby on terrace, techie slips, falls to death

ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ, ਜਿਸ ਦੇ ਚਲਦੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ 2 ਛੋਟੇ-ਛੋਟੇ ਬੱਚੇ ਵੀ ਹਨ। ਉਸ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਬੱਚੇ ਪਾਲ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੋਲ ਰਹਿਣ ਲਈ ਸਿਰ ‘ਤੇ ਖੁਦ ਦੀ ਛੱਤ ਵੀ ਨਹੀਂ ਕਿਉਂਕਿ ਜਿਥੇ ਉਹ ਰਹਿ ਰਹੇ ਹਨ ਉਹ ਕਿਰਾਏ ਦਾ ਮਕਾਨ ਹੈ। ਪੀੜਤ ਪਰਿਵਾਰ ਨੇ ਸਮਾਜਸੇਵੀ ਸੰਸਥਾਵਾਂ ਅਤੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।