ਮੋਗਾ ‘ਚ 26 ਸਾਲਾ ਨੌਜਵਾਨ ਦਾ ਕਤਲ, ਘਟਨਾ ਸੀਸੀਟੀਵੀ ‘ਚ ਕੈਦ

0
2503

ਮੋਗਾ| ਮੋਗਾ ਦੇ ਕਸਬਾ ਬਦਨੀ ਕਲਾਂ ‘ਚ ਅੱਜ ਸ਼ਾਮ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਭੀੜ-ਭਾੜ ਵਾਲੇ ਬਾਜ਼ਾਰ ‘ਚ 5-6 ਨਕਾਬਪੋਸ਼ ਨੌਜਵਾਨਾਂ ਨੇ ਇਕ 26 ਸਾਲਾ ਨੌਜਵਾਨ ਦੇਸ ਰਾਜ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਜ਼ਖ਼ਮੀ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ CCTV ‘ਚ ਕੈਦ ਹੋ ਗਈ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰੱਖ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚਲਦਿਆਂ ਇਹ ਹਮਲਾ ਹੋਇਆ ਹੈ। ਇਸ ਮਾਮਲੇ ‘ਚ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਹੈ।