ਜਲੰਧਰ ‘ਚ ਅੱਜ 27 ਮਰੀਜ਼ਾਂ ਨੇ ਜਿੱਤੀ ਕੋਰੋਨਾ ਤੋਂ ਜੰਗ

0
468

ਜਲੰਧਰ.  ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਮੁਕਤ ਬਣਾਉਣ ਵੱਲ ਇਕ ਹੋਰ ਕਦਮ ਪੁੱਟਦਿਆਂ ਅੱਜ ਕੋਵਿਡ ਕੇਅਰ ਸੈਂਟਰ ਤੋਂ 27 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ।

ਕੋਵਿਡ ਕੇਅਰ ਸੈਂਟਰ ਤੋਂ ਛੁੱਟੀ ਮਿਲਣ ਵਾਲੇ ਮਰੀਜ਼ਾਂ ਵਿੱਚ ਕਿਰਨ ਕੁਮਾਰ, ਗੋਪਾਲ, ਰਾਹੁਲ ਸ਼ਰਮਾ, ਵਿਕਾਓ ਰਾਜ, ਤਾਰਾ ਸਿੰਘ, ਸੁਖਜਿੰਦਰ ਸਿੰਘ, ਰਾਣਾ ਲਾਲ, ਬਲਵਿੰਦਰ ਸਿੰਘ, ਬਲਬੀਰ ਸਿੰਘ, ਤਨੂਜਾ ਖ਼ਾਤੀਆਨ, ਸੁਮਿਤ, ਗੁਲਸ਼ਨ, ਸੁਨੀਤਾ, ਵਿਰੋਧੀ ਰਾਮ, ਧਰਮਿੰਦਰ, ਮੰਗਾ ਰਾਮ, ਕੁਲਦੀਪ ਕੌਰ, ਗੁਰਜੀਤ ਕੁਮਾਰ, ਰਾਜਾ ਰਾਮ, ਕਾਜਲ, ਸੁਨੀਤਾ, ਰਾਮੇਸ਼ ਲਾਲ, ਅਨੂੰ,ਨੀਲ ਕੁਮਾਰ, ਆਸ਼ਾ ਰਾਣੀ, ਤਰਸੇਮ ਲਾਲ ਅਤੇ ਜਤਿਨ ਸ਼ਾਮਿਲ ਸਨ ਜਿਨਾ ਨੂੰ ਕੋਵਿਡ-19 ਪ੍ਰਭਾਵਿਤ ਹੋਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਦਾਖਿਲ ਕਰਵਾਇਆ ਗਿਆ ਜਿਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਵਲੋਂ ਪੂਰੀ ਦ੍ਰਿੜਤਾ ਨਾਲ ਇਲਾਜ ਕੀਤਾ ਗਿਆ।

ਛੁੱਟੀ ਮਿਲਣ ਉਪਰਤ ਇਨ੍ਹਾਂ ਸਾਰੇ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਲਈ ਕੀਤੇ ਗਏ ਪੁਖ਼ਤਾ ਇੰਤਜ਼ਾਮਾਂ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਵਲੋਂ ਇਸ ਔਖੀ ਘੜੀ ਵਿੱਚ ਡਾਕਟਰਾਂ ਅਤੇ ਹੋਰਨਾਂ ਸਿਹਤ ਵਰਕਰਾਂ ਵਲੋਂ ਉਨ੍ਹਾਂ ਲਈ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਦੀ ਵੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਡਾਕਟਰਾਂ ਅਤੇ ਸਮੁੱਚੇ ਅਮਲੇ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ  ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਜੰਗ ਦੌਰਾਨ ਇਹ ਇਕ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਹਰ ਹਾਲ ਵਿੱਚ ਜਿੱਤਣ ਲਈ ਪਾਬੰਦ ਹੈ।