ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਮਾਇਕ੍ਰੋ ਅਤੇ ਕੰਟੇਨਮੇਂਟ ਜ਼ੋਨ ਬਣਾ ਕੇ ਇਲਾਕਿਆਂ ਨੂੰ ਸੀਲ ਕੀਤਾ ਜਾਂਦਾ ਹੈ। ਸ਼ਨੀਵਾਰ ਨੂੰ 100 ਤੋਂ ਵੱਧ ਕੋਰੋਨਾ ਮਾਮਲੇ ਆਉਣ ਤੋਂ ਬਾਅਦ 28 ਹੋਰ ਇਲਾਕਿਆਂ ਨੂੰ ਸੀਲ ਕੀਤੇ ਜਾਣ ਦੀ ਗੱਲ ਪ੍ਰਸ਼ਾਸਨ ਨੇ ਆਖੀ ਹੈ। ਜੇਕਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਸਖਤੀ ਨਹੀਂ ਕੀਤੀ ਜਾਂਦੀ ਤਾਂ ਤੁਸੀਂ ਇਸ ਦੀ ਸ਼ਿਕਾਇਤ ਵੀ ਕਰ ਸਕਦੇ ਹੋ।
ਲਿਸਟ ਵਿੱਚ ਸੀਲ ਕੀਤੇ ਜਾਣ ਵਾਲੇ ਇਲਾਕੇ ਦੇ ਨਾਲ-ਨਾਲ ਇਲਾਕੇ ਵਿੱਚ ਜਿਸ ਅਫਸਰ ਦੀ ਡਿਊਟੀ ਲਗਾਈ ਗਈ ਹੈ, ਉਸ ਦਾ ਨੰਬਰ ਵੀ ਦਿੱਤਾ ਹੋਇਆ ਹੈ। ਜੇਕਰ ਤੁਹਾਡੇ ਇਲਾਕੇ ਵਿਚ ਕੋਰੋਨਾ ਫੈਲਣ ਤੋਂ ਬਾਅਦ ਵੀ ਸਖਤੀ ਨਹੀਂ ਹੋ ਰਹੀ ਤਾਂ ਤੁਸੀਂ ਸ਼ਿਕਾਇਤ ਵੀ ਕਰ ਸਕਦੇ ਹੋ।
ਜੇਕਰ ਤੁਸੀਂ ਸੀਲ ਕੀਤੇ ਜਾ ਰਹੇ ਇਲਾਕਿਆਂ ਵਿੱਚ ਰਹਿੰਦੇ ਹੋ ਅਤੇ ਪ੍ਰਸ਼ਾਸਨ ਵੱਲੋਂ ਸਖਤੀ ਨਹੀਂ ਕੀਤੀ ਜਾਂਦੀ ਤਾਂ ਸਾਨੂੰ ਆਪਣੇ ਇਲਾਕੇ ਦੀਆਂ ਫੋਟੋਆਂ ਅਤੇ ਵੀਡੀਓ ਭੇਜੋ। ਸਾਡਾ ਵਟ੍ਸਐਪ ਨੰਬਰ ਹੈ – 96467-33001