ਫਤਿਹਗੜ੍ਹ ਸਾਹਿਬ | ਸਰਹਿੰਦ-ਚੰਡੀਗੜ੍ਹ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਸੰਦੀਪ ਖੰਨਾ ਵਾਸੀ ਮਨੀਮਾਜਰਾ, ਰਾਖੀ ਖੰਨਾ ਵਾਸੀ ਚੰਡੀਗੜ੍ਹ ਤੇ ਬੱਚੀ ਸਨਾਇਆ ਵਜੋਂ ਹੋਈ।
ਸੰਦੀਪ ਖੰਨਾ ਆਪਣੀ ਭੈਣ ਰਾਖੀ ਖੰਨਾ ਤੇ ਭਾਣਜੀ ਸਨਾਇਆ ਨਾਲ ਸਕੂਟੀ ‘ਤੇ ਚੰਡੀਗੜ੍ਹ ਵੱਲ ਜਾ ਰਿਹਾ ਸੀ, ਜਦੋਂ ਉਹ ਪਿੰਡ ਕੋਟਲਾ ਬਿਜਵਾੜਾ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਵਰਨਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਹੀ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ। ਕਾਰ ਡਰਾਈਵਰ ਫਰਾਰ ਹੋ ਗਿਆ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)