ਲੁਧਿਆਣਾ ‘ਚ ਇਕੋ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

0
808

ਲੁਧਿਆਣਾ | ਇਥੇ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕੋ ਪਰਿਵਾਰ ਦੇ 3 ਬਜ਼ੁਰਗ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ‘ਚ ਬਚਨ ਕੌਰ 90 ਸਾਲ, ਸੁਰਿੰਦਰ ਕੌਰ 66 ਅਤੇ ਚਮਨ ਲਾਲ (70) ਸ਼ਾਮਲ ਹਨ। ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਦੁੱਧ ਵਾਲਾ ਘਰ ਦੁੱਧ ਦੇਣ ਲਈ ਆਇਆ ਤਾਂ ਇਸ ਗੱਲ ਦਾ ਪਤਾ ਲੱਗਾ।

मौके पर जांच करने के लिए पहुंची पुलिस।

ਜਦੋਂ ਗੇਟ ਖੜਕਾਇਆ ਤਾਂ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਅੰਦਰੋਂ ਗੈਸ ਦੀ ਬਦਬੂ ਆ ਰਹੀ ਸੀ। ਇਸ ਤੋਂ ਬਾਅਦ ਦੁੱਧ ਵਾਲੇ ਨੇ ਗੁਆਂਢੀਆਂ ਨੂੰ ਇਕੱਠੇ ਕੀਤਾ ਅਤੇ ਦੱਸਿਆ ਕਿ ਇਹ ਲੋਕ 2-3 ਦਿਨਾਂ ਤੋਂ ਦਰਵਾਜ਼ਾ ਨਹੀਂ ਖੋਲ੍ਹ ਰਹੇ। ਇਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪੁੱਜੀ ਪੁਲਿਸ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ 3 ਜੀਆਂ ਦੀਆਂ ਲਾਸ਼ਾਂ ਪਈਆਂ ਸਨ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ।
ਤੀਹਰੇ ਕਤਲਕਾਂਡ ਨਾਲ ਸ਼ਹਿਰ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ