ਖੜ੍ਹੇ ਟਰਾਲੇ ‘ਚ ਫਾਰਚੂਨਰ ਵੱਜਣ ਨਾਲ 3 ਜਣੇ ਜ਼ਖ਼ਮੀ, ਪਿਆ ਚੀਕ-ਚਿਹਾੜਾ

0
1947

ਕਪੂਰਥਲਾ | ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾਉਣ ਨਾਲ ਫਾਰਚੂਨਰ ਗੱਡੀ ‘ਚ ਸਵਾਰ 3 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਫਗਵਾੜਾ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਮੌਕੇ ‘ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਉਹ ਗੱਡੀ ‘ਚ ਦੂਸਰੀ ਸਾਈਡ ਤੋਂ ਆ ਰਹੇ ਸਨ ਤਾਂ ਇਕ ਫਾਰਚੂਨਰ ਗੱਡੀ ਜੋ ਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ ਤੇ ਚੀਕ-ਚਿਹਾੜਾ ਪੈ ਗਿਆ, ਜਿਸ ‘ਚ ਸਵਾਰ 2 ਔਰਤਾਂ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਸਾਰ ਚੌਕੀ ਇੰਡਸਟਰੀ ਏਰੀਆ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ। ਏਐੱਸਆਈ ਜਸਵੰਤ ਸਿੰਘ ਨੇ ਦਸਿਆ ਕਿ ਪੁਲਿਸ ਵੱਲੋਂ ਗੱਡੀਆਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।