ਬਠਿੰਡਾ, 1 ਨਵੰਬਰ | ਬਠਿੰਡਾ ਵਿਚ ਮਾਰਕੀਟ ਕਮੇਟੀ ਦੇ ਪ੍ਰਧਾਨ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 3 ਸ਼ੂਟਰਾਂ ਦੀ ਜ਼ੀਰਕਪੁਰ ਤੋਂ ਗ੍ਰਿਫਤਾਰੀ ਹੋਈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀਆਂ ਟੀਮਾਂ ਲਗਾਤਾਰ ਟ੍ਰੈਪ ਲਗਾ ਕੇ ਸ਼ੂਟਰਾਂ ਦੀ ਭਾਲ ਕਰ ਰਹੀਆਂ ਸਨ।
ਦੱਸਣਯੋਗ ਹੈ ਕਿ ਗੈਂਗਸਟਰ ਅਰਸ਼ ਡੱਲਾ ਨੇ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਸੀ। ਇਸ ਕਤਲ ‘ਚ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਵਪਾਰੀ ਭਾਈਚਾਰੇ ‘ਚ ਵੱਡਾ ਰੋਸ ਪਾਇਆ ਜਾ ਰਿਹਾ ਸੀ।
ਦੱਸ ਦਈਏ ਕਿ 4 ਦਿਨ ਪਹਿਲਾਂ ਕੁਲਚਾ ਢਾਬਾ ਮਾਲਕ ਹਰਵਿੰਦਰ ਹੈਰੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।