ਪਟਿਆਲਾ/ ਫਰੀਦਕੋਟ| ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਪੰਜਾਬ ਦੇ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਨ ਵਾਲੇ 3 ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਇਨ੍ਹਾਂ ਸ਼ੂਟਰਾਂ ਨਾਲ ਮੁਕਾਬਲਾ ਵੀ ਹੋਇਆ। ਇਨ੍ਹਾਂ ਨੂੰ ਪਟਿਆਲਾ ਦੇ ਪਿੰਡ ਬਖਸ਼ੀਵਾਲਾ ਤੋਂ ਫੜਿਆ ਗਿਆ। ਇਨ੍ਹਾਂ ‘ਚੋਂ 2 ਸ਼ੂਟਰ ਰੋਹਤਕ ਅਤੇ 1 ਭਿਵਾਨੀ ਦਾ ਰਹਿਣ ਵਾਲਾ ਹੈ।
ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ‘ਚੋਂ 2 ਨਾਬਾਲਗ ਹਨ। ਇਨ੍ਹਾਂ ਸ਼ੂਟਰਾਂ ਨੇ ਡੇਰਾ ਪ੍ਰੇਮੀ ਪ੍ਰਦੀਪ ਨੂੰ 60 ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਮਾਮਲੇ ‘ਚ ਪਾਕਿਸਤਾਨ ‘ਚ ਬੈਠੇ ਲਾਰੈਂਸ ਗੈਂਗ, ਗੋਲਡੀ ਬਰਾੜ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦਾ ਮਾਡਿਊਲ ਸਾਹਮਣੇ ਆਇਆ ਹੈ। ਕੈਨੇਡਾ ਤੋਂ ਅਮਰੀਕਾ ਦੇ ਕੈਲੀਫੋਰਨੀਆ ਭੱਜ ਕੇ ਆਏ ਗੋਲਡੀ ਬਰਾੜ ਨੇ ਅੱਤਵਾਦੀ ਰਿੰਦਾ ਨਾਲ ਹੱਥ ਮਿਲਾਇਆ ਹੈ। ਇਸ ਕਤਲੇਆਮ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਦਿਮਾਗ ਹੈ, ਜਿਸ ਨੇ ਡੇਰਾ ਪ੍ਰੇਮੀ ਨੂੰ ਅੱਤਵਾਦੀ ਰਿੰਦਾ ਰਾਹੀਂ ਮਾਰਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਅਪਲੋਡ ਕੀਤੀ ਹੈ। ਫਿਲਹਾਲ ਪੰਜਾਬ ਪੁਲਸ ਦੇ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।