ਫਾਜ਼ਿਲਕਾ, 1 ਫਰਵਰੀ | ਅਬੋਹਰ ਵਿਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿਚ ਐਸਐਸਐਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਨਾਲ ਟਕਰਾ ਗਈ, ਜਿਸ ਵਿਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਮੋਹਿਤ ਵਾਸੀ ਸਾਦੁਲਸ਼ਹਿਰ, ਰਾਜਸਥਾਨ ਆਪਣੀ ਨਿੱਜੀ ਕਾਰ ਵਿਚ ਨਿਹਾਲਖੇੜਾ ਵਿਚ ਡਿਊਟੀ ਲਈ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਕੈਂਟਰ ਨੂੰ ਓਵਰਟੇਕ ਕਰਦੇ ਸਮੇਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਪਿਕਅੱਪ ਨਾਲ ਟਕਰਾ ਗਈ।

ਹਾਦਸੇ ‘ਚ ਤਿੰਨੋਂ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਕਾਰ ਵੀ ਨੁਕਸਾਨੀ ਗਈ। ਸਥਾਨਕ ਲੋਕਾਂ ਨੇ ਤੁਰੰਤ ਐਸਐਸਐਫ ਟੀਮ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਦੀ ਇੱਕ ਹੋਰ ਟੀਮ ਨੇ ਜ਼ਖ਼ਮੀ ਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ।