<p><strong>ਫਾਜ਼ਿਲਕਾ&comma; 1 ਫਰਵਰੀ &vert;<&sol;strong> ਅਬੋਹਰ ਵਿਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿਚ ਐਸਐਸਐਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਨਾਲ ਟਕਰਾ ਗਈ&comma; ਜਿਸ ਵਿਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।<&sol;p>&NewLine;<p>ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ ਸਿੰਘ&comma; ਗੁਰਜੀਤ ਸਿੰਘ ਅਤੇ ਮੋਹਿਤ ਵਾਸੀ ਸਾਦੁਲਸ਼ਹਿਰ&comma; ਰਾਜਸਥਾਨ ਆਪਣੀ ਨਿੱਜੀ ਕਾਰ ਵਿਚ ਨਿਹਾਲਖੇੜਾ ਵਿਚ ਡਿਊਟੀ ਲਈ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਕੈਂਟਰ ਨੂੰ ਓਵਰਟੇਕ ਕਰਦੇ ਸਮੇਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਪਿਕਅੱਪ ਨਾਲ ਟਕਰਾ ਗਈ।<&sol;p>&NewLine;<p>ਹਾਦਸੇ &&num;8216&semi;ਚ ਤਿੰਨੋਂ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਕਾਰ ਵੀ ਨੁਕਸਾਨੀ ਗਈ। ਸਥਾਨਕ ਲੋਕਾਂ ਨੇ ਤੁਰੰਤ ਐਸਐਸਐਫ ਟੀਮ ਨੂੰ ਸੂਚਿਤ ਕੀਤਾ। ਮੌਕੇ &&num;8216&semi;ਤੇ ਪਹੁੰਚੀ ਐੱਸਐੱਸਐੱਫ ਦੀ ਇੱਕ ਹੋਰ ਟੀਮ ਨੇ ਜ਼ਖ਼ਮੀ ਜਵਾਨਾਂ ਨੂੰ ਕਾਰ &&num;8216&semi;ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ&comma; ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;