ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਅਯੁੱਧਿਆ ਤੋਂ 3 ਸ਼ੱਕੀ ਗ੍ਰਿਫਤਾਰ

0
91

ਉਤਰ ਪ੍ਰਦੇਸ਼, 19 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। 22 ਜਨਵਰੀ ਨੂੰ ਰਾਮ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਨੇ ਵੀਰਵਾਰ ਨੂੰ ਅਯੁੱਧਿਆ ਤੋਂ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ।

Ayodhya Ram Mandir Pran Pratishtha

ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਰਾਜ ਦੇ ਅੱਤਵਾਦ ਵਿਰੋਧੀ ਦਸਤੇ ਨੇ ਅਯੁੱਧਿਆ ਜ਼ਿਲ੍ਹੇ ਵਿਚ ਚੈਕਿੰਗ ਦੌਰਾਨ 3 ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਡੀਜੀਪੀ ਕੁਮਾਰ ਨੇ ਕਿਹਾ, “ਰਾਜ ਸਰਕਾਰ ਅਤੇ ਪੁਲਿਸ ਹੈੱਡ ਕੁਆਰਟਰ ਦੀਆਂ ਹਦਾਇਤਾਂ ‘ਤੇ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੇ ਹਿੱਸੇ ਵਜੋਂ ਯੂਪੀ-ਏਟੀਐਸ ਨੇ ਅਯੁੱਧਿਆ ਜ਼ਿਲ੍ਹੇ ਤੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਨ੍ਹਾਂ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।”

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)