ਚਾਕਲੇਟ ਖਾਣ ਤੋਂ ਬਾਅਦ 3 ਸਾਲਾ ਬੱਚੇ ਦੀ ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

0
7779

ਫਤਹਿਗੜ੍ਹ ਸਾਹਿਬ, 14 ਫਰਵਰੀ| ਫਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚਾਕਲੇਟ ਖਾਣ ਨਾਲ 3 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ  ਦੀ ਪਹਿਚਾਣ ਫਤਹਿ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਦਾਦਾ ਸੋਹਣ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਸ ਨੇ ਆਪਣੇ ਪੋਤਰੇ ਫਤਿਹ ਸਿੰਘ ਨੂੰ ਖਾਣ ਲਈ ਚਾਕਲੇਟ ਦਿਤੀ ਸੀ, ਜਿਸ ਤੋਂ ਬਾਅਦ ਉਸ ਦੇ ਚਿਹਰੇ ‘ਤੇ ਦਾਗ-ਧੱਬੇ ਦਿਖਾਈ ਦਿੱਤੇ ਤੇ ਉਸ ਨੂੰ ਸਾਹ ਲੈਣ ‘ਚ ਮੁਸ਼ਕਲ ਹੋਣ ਲੱਗੀ। ਉਸ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।