ਜਲੰਧਰ ‘ਚ ਰੂਹ ਕੰਬਾਊ ਵਾਰਦਾਤ: 30 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਾਤ ‘ਚ ਮੌਤ, ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ

0
673

ਜਲੰਧਰ (ਰਾਮਾਮੰਡੀ), 18 ਫਰਵਰੀ | ਜੋਗਿੰਦਰ ਨਗਰ ਇਲਾਕੇ ਵਿੱਚ ਇੱਕ 30 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਨਾਲ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਮੀਸ਼ੂ ਵਜੋਂ ਹੋਈ ਹੈ। ਮੌਤ ਦੀ ਖ਼ਬਰ ਮਿਲਦਿਆਂ ਹੀ ਗੁੱਸੇ ਵਿੱਚ ਆਏ ਪੇਕੇ ਪਰਿਵਾਰ ਨੇ ਸਹੁਰੇ ਘਰ ਹਮਲਾ ਕਰ ਦਿੱਤਾ ਅਤੇ ਜੰਮ ਕੇ ਭੰਨਤੋੜ ਕੀਤੀ, ਜਿਸ ਕਾਰਨ ਇਲਾਕੇ ਵਿੱਚ ਭਾਰੀ ਹੰਗਾਮਾ ਹੋਇਆ।

ਮ੍ਰਿਤਕਾ ਦੇ ਭਰਾ ਅਤੁਲ ਨੇ ਆਪਣੇ ਜੀਜੇ ਅਵਿਨਾਸ਼ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੀਸ਼ੂ ਦਾ ਵਿਆਹ ਸਿਰਫ਼ 12 ਮਹੀਨੇ ਪਹਿਲਾਂ ਹੋਇਆ ਸੀ। ਦੋਸ਼ ਹੈ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਅਵਿਨਾਸ਼ ਉਸ ਨੂੰ ਤੰਗ-ਪਰੇਸ਼ਾਨ ਅਤੇ ਕੁੱਟਮਾਰ ਕਰਨ ਲੱਗ ਪਿਆ ਸੀ। ਅਤੁਲ ਅਨੁਸਾਰ, ਭਾਵੇਂ ਪਹਿਲਾਂ ਸਮਝੌਤਾ ਹੋ ਗਿਆ ਸੀ, ਪਰ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੀਸ਼ੂ ਨੇ ਖ਼ੁਦਕੁਸ਼ੀ ਕਰ ਲਈ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਮੀਸ਼ੂ ਦੇ ਗਲੇ ‘ਤੇ ਉਂਗਲਾਂ ਦੇ ਨਿਸ਼ਾਨ ਸਨ, ਜੋ ਸਿੱਧੇ ਤੌਰ ‘ਤੇ ਕਤਲ ਵੱਲ ਇਸ਼ਾਰਾ ਕਰ ਰਹੇ ਹਨ।



ਥਾਣਾ ਰਾਮਾਮੰਡੀ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀ ਮੁਤਾਬਕ ਮਹਿਲਾ ਦੇ ਗਲੇ ‘ਤੇ ਨਿਸ਼ਾਨ ਪਾਏ ਗਏ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।