ਮੋਗਾ ‘ਚ ਸੁਨਿਆਰੇ ਦਾ ਕਤਲ ਕਰਨ ਵਾਲੇ 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫਤਾਰ

0
371

ਮੋਗਾ | ਕੁਝ ਦਿਨ ਪਹਿਲਾਂ ਮੋਗਾ ਵਿਖੇ ਹੋਏ ਸੁਨਿਆਰੇ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ 4 ਸ਼ੂਟਰ ਗ੍ਰਿਫਤਾਰ ਕਰ ਲਏ ਹਨ। ਮੋਗਾ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਸਮੇਤ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ ਪਟਨਾ ਤੋਂ 3 ਅਤੇ ਮਹਾਰਾਸ਼ਟਰ ਤੋਂ 1 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮੋਗਾ ਕਤਲਕਾਂਡ ਅਤੇ ਲੁੱਟ ਦੀ ਵਾਰਦਾਤ ਨੂੰ ਸੁਲਝਾ ਲਿਆ ਹੈ।

ਫੜੇ ਗਏ ਸਾਰੇ ਹੀ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਵਿਚ ਕੇਸ ਦਰਜ ਹਨ। ਮੁਲਜ਼ਮਾਂ ਵੱਲੋਂ ਵਰਤੇ ਗਏ ਹਥਿਆਰਾਂ ਸਮੇਤ ਸਟੋਰ ਮਾਲਕ ਦਾ ਇਕ ਲਾਇਸੈਂਸੀ ਰਿਵਾਲਵਰ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ‘ਚ ਥਾਣਾ ਸਿਟੀ ਸਾਊਥ ਮੋਗਾ ਵਿਖੇ ਐਫਆਈਆਰ ਦਰਜ ਹੈ।