ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਮਲੋਟ ਦੇ ਪਿੰਡ ਝੋਰੜ ’ਚ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਅਤੇ ਬੰਬੀਹਾ ਗੈਂਗਸਟਰ ਗਰੁੱਪ ਦਾ ਮੈਂਬਰ ਦੱਸ ਕੇ ਵੀਡੀਓ ਵਾਇਰਲ ਕਰਨ ਦੇ ਆਰੋਪ ’ਚ ਮਲੋਟ ਪੁਲਿਸ ਨੇ ਇਕ ਮੋਟਰਸਾਈਕਲ ਸਮੇਤ ਪਿਸਤੌਲ ਅਤੇ ਨਸ਼ੀਲੇ ਪਦਾਰਥਾਂ ਸਣੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਗਿਆ ਹੈ।
ਬੀਤੇ ਦਿਨੀਂ ਪਿੰਡ ਝੋਰੜ ‘ਚ ਗੁਰਪ੍ਰੇਮ ਸਿੰਘ ਨਾਲ ਕੁਝ ਨੌਜਵਾਨਾਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਡਿਪਟੀ ਕਪਤਾਨ ਜਸਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਮਾਮਲੇ ਵਿੱਚ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਮੁਕਤਸਰ ਸਾਹਿਬ ਵਿਖੇ ਸੀਆਈ ਸਟਾਫ ਨੇ ਚੈੱਕ ਪੋਸਟ ਦੌਰਾਨ ਉਨ੍ਹਾਂ ‘ਚੋਂ 2 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਇਕ ਪਿਸਤੌਲ ਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਆਰੋਪੀਆਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਮੰਗਾ ਸਿੰਘ ਨੇ ਮੰਨਿਆ ਕਿ ਉਹ ਬੰਬੀਹਾ ਨਾਲ ਜੇਲ ਵੀ ਕੱਟ ਕੇ ਆਇਆ ਸੀ। ਇਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
(ਨੋਟ- ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)