ਡੇਰਾ ਬਾਬਾ ਨਾਨਕ ਰੋਡ ‘ਤੇ ਤੇਜ਼ ਰਫ਼ਤਾਰ ਟਿੱਪਰ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ, ਕਾਰ ਸਵਾਰ 4 ਦੀ ਮੌਤ, 3 ਸਾਲਾ ਬੱਚੀ ਗ਼ੰਭੀਰ ਜ਼ਖਮੀ

0
1319

ਗੁਰਦਾਸਪੁਰ (ਜਸਵਿੰਦਰ ਬੇਦੀ) | ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਪਿੰਡ ਖੋਖਰ ਨੇੜੇ ਤੇਜ਼ ਰਫ਼ਤਾਰ ਟਿੱਪਰ ਅਤੇ ਕਾਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ 4 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ 3 ਸਾਲ ਦੀ ਬੱਚੀ ਗ਼ੰਭਰ ਜ਼ਖਮੀ ਹੋ ਗਈ, ਜਿਸ ਨੂੰ ਸਿਵਿਲ ਹਸਪਤਾਲ ਵਿੱਚ ਭੇਜਿਆ ਗਿਆ।

ਮਰਨ ਵਾਲੇ ਇੱਕੋ ਪਰਿਵਾਰ ਨਾਲ ਸੰਬੰਧਿਤ ਸਨ, ਜੋ ਸਿਵਿਲ ਹਸਪਤਾਲ ਤੋਂ ਦਵਾਈ ਲੈ ਕੇ ਗੁਰਦਾਸਪੁਰ ਤੋਂ ਕਲਾਨੌਰ ਜਾ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ‘ਚ ਜਾ ਵੱਜੇ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਅਤੇ ਲੋਕਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਕਾਰ ਗੁਰਦਾਸਪੁਰ ਤੋਂ ਕਲਾਨੌਰ ਆ ਰਹੀ ਸੀ, ਜਦ ਇਹ ਪਿੰਡ ਖੋਖਰ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਮਿੱਟੀ ਨਾਲ ਭਰੇ ਇੱਕ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)