ਪਟਿਆਲਾ | ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਮੀਂਹ ਜਿਥੇ ਫਸਲਾਂ ਲਈ ਲਾਹੇਵੰਦ ਮੰਨਿਆ ਜਾਂਦਾ ਹੈ, ਉਥੇ ਦੇਸ਼ ਦੇ ਕਈ ਇਲਾਕਿਆਂ ‘ਚ ਹੜ੍ਹ ਆਉਣ ਕਾਰਨ ਕਈ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ।

ਹੜ੍ਹ ਕਾਰਨ ਹੁਣ ਤੱਕ ਕਈ ਘਰ ਵਹਿ ਗਏ ਹਨ ਤੇ ਕਈਆਂ ਦੀ ਜਾਨ ਚਲੀ ਗਈ ਹੈ। ਦੇਸ਼ ਦੇ ਕਈ ਰਾਜਾਂ ‘ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜ਼ਿੰਦਗੀ ਅਸਤ-ਵਿਅਸਤ ਹੋਈ ਪਈ ਹੈ।

ਇਹੋ ਜਿਹਾ ਹੀ ਇਕ ਦੁੱਖਦਾਇਕ ਮਾਮਲਾ ਪਾਤੜਾਂ ਦੇ ਨਜ਼ਦੀਕੀ ਪਿੰਡ ਮਤੌਂਲੀ ਵਿੱਚ ਵਾਪਰਿਆ, ਜਿਥੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ।

ਘਟਨਾ ਦੌਰਾਨ ਰਾਤ ਪਰਿਵਾਰ ਆਪਣੇ ਘਰ ਵਿੱਚ ਸੁੱਤਾ ਹੋਇਆ ਸੀ। ਲਗਾਤਾਰ ਮੀਂਹ ਪੈਣ ਕਾਰਨ ਅਚਾਨਕ ਘਰ ਦੀ ਛੱਤ ਡਿੱਗ ਗਈ ਤੇ ਅੰਦਰ ਪਿਆ ਪਰਿਵਾਰ ਹੇਠਾਂ ਦੱਬਿਆ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਦੀ ਮਦਦ ਨਾਲ ਹੇਠਾਂ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ 4 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਪਟਿਆਲਾ ਵਿਖੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)