ਬਿਸ਼ਨੋਈ ਤੇ ਗੋਲਡੀ ਬਰਾੜ ਲਈ ਵੱਡੀਆਂ ਵਾਰਦਾਤਾਂ ਕਰਨ ਵਾਲੇ ਲਾਰੈਂਸ ਗੈਂਗ ਦੇ 4 ਸ਼ੂਟਰ ਕਾਬੂ

0
3697

ਚੰਡੀਗੜ੍ਹ। ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗਿਆਂ ਨੂੰ ਹਰਿਆਣਾ ਪੁਲਿਸ ਨੇ ਅੰਬਾਲਾ ਛਾਉਣੀ ਦੇ ਨਾਲ ਲੱਗਦੇ ਪਿੰਡ ਬਾਬਲ ਤੋਂ ਕਾਬੂ ਕੀਤਾ ਹੈ। ਪੁਲਿਸ ਨੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਨ੍ਹਾਂ ‘ਤੇ ਪਹਿਲਾਂ ਵੀ ਨੇ ਕਈ ਮੁਕੱਦਮੇ ਦਰਜ ਹਨ। ਇਨ੍ਹਾਂ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।

ਪੁਲਿਸ ਨੇ ਦੱਸਿਆ ਕਿ ਟੀਮ ਨੇ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਨ੍ਹਾਂ ਦੀ ਪਛਾਣ ਸ਼ਸ਼ਾਂਕ ਪਾਂਡੇ, ਸਾਹਿਲ ਉਰਫ ਬੱਗਾ, ਅਸ਼ਵਨੀ ਉਰਫ ਮਨੀਸ਼ ਅਤੇ ਬੰਟੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸ਼ਸ਼ਾਂਕ ਗੋਰਖਪੁਰ (ਯੂਪੀ) ਦਾ ਰਹਿਣ ਵਾਲਾ ਹੈ ਜਦਕਿ ਬਾਕੀ ਤਿੰਨ ਅੰਬਾਲਾ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਦੱਸਿਆ ਕਿ ਇਤਲਾਹ ਮਿਲਣ ‘ਤੇ ਪੁਲਿਸ ਨੇ ਜਾਲ ਵਿਛਾ ਕੇ ਪਿੰਡ ਬੱਬਲ ਦੇ ਸ਼ਮਸ਼ਾਨਘਾਟ ਨੇੜਿਓਂ ਕਾਬੂ ਕਰ ਲਿਆ। ਇਹ ਸਾਰੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਗੁਰਗੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਹਨ।