ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਵੀ ਪੁਲਿਸ ਛਾਪੇਮਾਰੀ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਅੰਦਰੂਨੀ ਇਲਾਕਿਆਂ ਵਿਚ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਖ਼ਬਰ ਸੁਣਦੇ ਹੀ ਥਾਣਾ ਰਾਮਬਾਗ ਪੁਲਿਸ ਵੱਲੋਂ 4 ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਨ੍ਹਾਂ ਨੌਜਵਾਨਾਂ ਦੀ ਪਛਾਣ ਕੁਲਬੀਰ ਸਿੰਘ, ਪ੍ਰੇਆਂਸੁਦੀਪ ਸਿੰਘ, ਮਨਦੀਪ ਸਿੰਘ ਅਤੇ ਮਨਜੋਤ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਪੁੱਛਗਿੱਛ ਲਈ ਥਾਣਾ ਰਾਮ ਬਾਗ ਵਿਖੇ ਲਿਆਂਦਾ ਗਿਆ। ਹਾਲਾਂਕਿ ਇਸ ਮਾਮਲੇ ਵਿਚ ਜਦੋਂ ਮੀਡੀਆ ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਿਸੇ ਵੀ ਤਰੀਕੇ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।