ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 40 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਾਮਲਿਆਂ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1769 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 570 ਦੇ ਕਰੀਬ ਹੈ। ਕੱਲ੍ਹ ਵੀ ਕੋਰੋਨਾ ਨਾਲ ਜ਼ਿਲ੍ਹੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਸੀ ਤੇ 39 ਰਿਪੋਰਟਾਂ ਪਾਜ਼ੀਟਿਵ ਆਈਆਂ ਸਨ। ਅੱਜ ਆਏ ਮਰੀਜ਼ਾਂ ਦੇ ਇਲਾਕਿਆਂ ਬਾਰੇ ਅਜੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਜਿਵੇਂ ਹੀ ਜਾਣਕਾਰੀ ਮਿਲੇਗੀ ਅਸੀਂ ਤੁਹਾਡੇ ਨਾਲ ਸਾਂਝੀ ਕਰਾਂਗੇ।